ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 914


ਕਾਹੂ ਬਿਹਾਵੈ ਮਾਇ ਬਾਪ ਪੂਤ ॥

ਕਿਸੇ ਦੀ ਉਮਰ ਮਾਂ ਪਿਉ ਪੁੱਤਰ ਆਦਿਕ ਪਰਵਾਰ ਦੇ ਮੋਹ ਵਿਚ ਗੁਜ਼ਰ ਰਹੀ ਹੈ;

ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥

ਕਿਸੇ ਮਨੁੱਖ ਦੀ ਉਮਰ ਰਾਜ ਮਾਣਨ, ਭੁਇਂ ਦੀ ਮਾਲਕੀ, ਵਪਾਰ ਆਦਿਕ ਕਰਨ ਵਿਚ ਲੰਘ ਰਹੀ ਹੈ।

ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥

(ਸਿਰਫ਼) ਸੰਤ ਦੀ ਉਮਰ ਪਰਮਾਤਮਾ ਦੇ ਨਾਮ ਦੇ ਆਸਰੇ ਬੀਤਦੀ ਗੁਜ਼ਰਦੀ ਹੈ ॥੧॥

ਰਚਨਾ ਸਾਚੁ ਬਨੀ ॥

ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ। ਇਹ ਸਾਰੀ ਸ੍ਰਿਸ਼ਟੀ ਉਸੇ ਦੀ ਪੈਦਾ ਕੀਤੀ ਹੋਈ ਹੈ।

ਸਭ ਕਾ ਏਕੁ ਧਨੀ ॥੧॥ ਰਹਾਉ ॥

ਇਕ ਉਹੀ ਹਰੇਕ ਜੀਵ ਦਾ ਮਾਲਕ ਹੈ ॥੧॥ ਰਹਾਉ ॥

ਕਾਹੂ ਬਿਹਾਵੈ ਬੇਦ ਅਰੁ ਬਾਦਿ ॥

ਕਿਸੇ ਮਨੁੱਖ ਦੀ ਉਮਰ ਵੇਦ ਆਦਿਕ ਧਰਮ-ਪੁਸਤਕ ਪੜ੍ਹਨ ਅਤੇ (ਧਾਰਮਿਕ) ਚਰਚਾ ਵਿਚ ਗੁਜ਼ਰ ਰਹੀ ਹੈ;

ਕਾਹੂ ਬਿਹਾਵੈ ਰਸਨਾ ਸਾਦਿ ॥

ਕਿਸੇ ਮਨੁੱਖ ਦੀ ਜ਼ਿੰਦਗੀ ਜੀਭ ਦੇ ਸੁਆਦ ਵਿਚ ਬੀਤ ਰਹੀ ਹੈ;

ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥

ਕਿਸੇ ਦੀ ਉਮਰ ਇਸਤ੍ਰੀ ਨਾਲ ਕਾਮ-ਪੂਰਤੀ ਵਿਚ ਲੰਘਦੀ ਜਾਂਦੀ ਹੈ।

ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥

ਸੰਤ ਹੀ ਸਿਰਫ਼ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰ​‍ਦੇ ਹਨ ॥੨॥

ਕਾਹੂ ਬਿਹਾਵੈ ਖੇਲਤ ਜੂਆ ॥

ਕਿਸੇ ਮਨੁੱਖ ਦੀ ਉਮਰ ਜੂਆ ਖੇਡਦਿਆਂ ਲੰਘ ਜਾਂਦੀ ਹੈ;

ਕਾਹੂ ਬਿਹਾਵੈ ਅਮਲੀ ਹੂਆ ॥

ਕੋਈ ਮਨੁੱਖ ਅਫ਼ੀਮ ਆਦਿਕ ਨਸ਼ੇ ਦਾ ਆਦੀ ਹੋ ਜਾਂਦਾ ਹੈ ਉਸ ਦੀ ਉਮਰ ਨਸ਼ਿਆਂ ਵਿਚ ਹੀ ਗੁਜ਼ਰਦੀ ਹੈ;

ਕਾਹੂ ਬਿਹਾਵੈ ਪਰ ਦਰਬ ਚੁੋਰਾਏ ॥

ਕਿਸੇ ਦੀ ਉਮਰ ਪਰਾਇਆ ਧਨ ਚੁਰਾਂਦਿਆਂ ਬੀਤਦੀ ਹੈ;

ਹਰਿ ਜਨ ਬਿਹਾਵੈ ਨਾਮ ਧਿਆਏ ॥੩॥

ਪਰ ਪ੍ਰਭੂ ਦੇ ਭਗਤਾਂ ਦੀ ਉਮਰ ਪ੍ਰਭੂ ਦਾ ਨਾਮ ਸਿਮਰਦਿਆਂ ਗੁਜ਼ਰਦੀ ਹੈ ॥੩॥

ਕਾਹੂ ਬਿਹਾਵੈ ਜੋਗ ਤਪ ਪੂਜਾ ॥

ਕਿਸੇ ਮਨੁੱਖ ਦੀ ਉਮਰ ਜੋਗ-ਸਾਧਨ ਕਰਦਿਆਂ, ਕਿਸੇ ਦੀ ਧੂਣੀਆਂ ਤਪਾਂਦਿਆਂ, ਕਿਸੇ ਦੀ ਦੇਵ-ਪੂਜਾ ਕਰਦਿਆਂ ਗੁਜ਼ਰਦੀ ਹੈ;

ਕਾਹੂ ਰੋਗ ਸੋਗ ਭਰਮੀਜਾ ॥

ਕਿਸੇ ਬੰਦੇ ਦੀ ਉਮਰ ਰੋਗਾਂ ਵਿਚ, ਗ਼ਮਾਂ ਵਿਚ, ਅਨੇਕਾਂ ਭਟਕਣਾਂ ਵਿਚ ਬੀਤਦੀ ਹੈ;

ਕਾਹੂ ਪਵਨ ਧਾਰ ਜਾਤ ਬਿਹਾਏ ॥

ਕਿਸੇ ਮਨੁੱਖ ਦੀ ਸਾਰੀ ਉਮਰ ਪ੍ਰਾਣਾਯਾਮ ਕਰਦਿਆਂ ਲੰਘ ਜਾਂਦੀ ਹੈ;

ਸੰਤ ਬਿਹਾਵੈ ਕੀਰਤਨੁ ਗਾਏ ॥੪॥

ਪਰ ਸੰਤ ਦੀ ਉਮਰ ਗੁਜ਼ਰਦੀ ਹੈ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਿਆਂ ॥੪॥

ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥

ਕਿਸੇ ਦੀ ਉਮਰ ਬੀਤਦੀ ਹੈ ਦਿਨੇ ਰਾਤ ਤੁਰਦਿਆਂ;

ਕਾਹੂ ਬਿਹਾਵੈ ਸੋ ਪਿੜੁ ਮਾਲਤ ॥

ਪਰ ਕਿਸੇ ਦੀ ਲੰਘਦੀ ਹੈ ਇਕੋ ਥਾਂ ਮੱਲ ਕੇ ਬੈਠੇ ਰਿਹਾਂ;

ਕਾਹੂ ਬਿਹਾਵੈ ਬਾਲ ਪੜਾਵਤ ॥

ਕਿਸੇ ਮਨੁੱਖ ਦੀ ਉਮਰ ਮੁੰ​‍ਡੇ ਪੜ੍ਹਾਉਂਦਿਆਂ ਲੰਘ ਜਾਂਦੀ ਹੈ;

ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥

ਸੰਤ ਦੀ ਉਮਰ ਬੀਤਦੀ ਹੈ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਿਆਂ ॥੫॥

ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥

ਕਿਸੇ ਮਨੁੱਖ ਦੀ ਜ਼ਿੰਦਗੀ ਨਟਾਂ ਵਾਲੇ ਨਾਟਕ ਅਤੇ ਨਾਚ ਕਰਦਿਆਂ ਗੁਜ਼ਰਦੀ ਹੈ;

ਕਾਹੂ ਬਿਹਾਵੈ ਜੀਆਇਹ ਹਿਰਤੇ ॥

ਕਿਸੇ ਮਨੁੱਖ ਦੀ ਇਹ ਉਮਰ ਡਾਕੇ ਮਾਰਦਿਆਂ ਲੰਘ ਜਾਂਦੀ ਹੈ;

ਕਾਹੂ ਬਿਹਾਵੈ ਰਾਜ ਮਹਿ ਡਰਤੇ ॥

ਕਿਸੇ ਮਨੁੱਖ ਦੀ ਜ਼ਿੰਦਗੀ ਰਾਜ-ਦਰਬਾਰ ਵਿਚ (ਰਹਿ ਕੇ) ਥਰ-ਥਰ ਕੰਬਦਿਆਂ ਹੀ ਗੁਜ਼ਰਦੀ ਹੈ;

ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥

ਸੰਤ ਦੀ ਉਮਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਿਆਂ ਲੰਘਦੀ ਹੈ ॥੬॥

ਕਾਹੂ ਬਿਹਾਵੈ ਮਤਾ ਮਸੂਰਤਿ ॥

(ਦੁਨੀਆ ਦੀਆਂ ਔਖਿਆਈਆਂ ਦੇ ਕਾਰਨ) ਕਿਸੇ ਦੀ ਉਮਰ ਗਿਣਤੀਆਂ ਗਿਣਦਿਆਂ ਲੰਘ ਜਾਂਦੀ ਹੈ;

ਕਾਹੂ ਬਿਹਾਵੈ ਸੇਵਾ ਜਰੂਰਤਿ ॥

(ਜ਼ਿੰਦਗੀ ਦੀਆਂ) ਲੋੜਾਂ ਪੂਰੀਆਂ ਕਰਨ ਲਈ ਕਿਸੇ ਦੀ ਜ਼ਿੰਦਗੀ ਨੌਕਰੀ ਕਰਦਿਆਂ ਗੁਜ਼ਰ ਜਾਂਦੀ ਹੈ;

ਕਾਹੂ ਬਿਹਾਵੈ ਸੋਧਤ ਜੀਵਤ ॥

ਕਿਸੇ ਮਨੁੱਖ ਦੀ ਸਾਰੀ ਉਮਰ ਖੋਜ-ਭਾਲ ਕਰਦਿਆਂ ਬੀਤਦੀ ਹੈ;

ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥

ਸੰਤ ਦੀ ਉਮਰ ਬੀਤਦੀ ਹੈ ਪਰਮਾਤਮਾ ਦਾ ਨਾਮ-ਅੰ​‍ਮ੍ਰਿਤ ਪੀਂਦਿਆਂ ॥੭॥

ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥

ਜਿਸ ਕੰਮ ਵਿਚ ਪਰਮਾਤਮਾ ਨੇ ਕਿਸੇ ਨੂੰ ਲਾਇਆ ਹੈ ਉਸੇ ਵਿਚ ਹੀ ਉਹ ਲੱਗਾ ਹੋਇਆ ਹੈ।

ਨਾ ਕੋ ਮੂੜੁ ਨਹੀ ਕੋ ਸਿਆਨਾ ॥

ਨਾਹ ਕੋਈ ਜੀਵ ਮੂਰਖ ਹੈ, ਨਾਹ ਕੋਈ ਸਿਆਣਾ ਹੈ।

ਕਰਿ ਕਿਰਪਾ ਜਿਸੁ ਦੇਵੈ ਨਾਉ ॥

ਪ੍ਰਭੂ ਮਿਹਰ ਕਰ ਕੇ ਜਿਸ ਮਨੁੱਖ ਨੂੰ ਆਪਣਾ ਨਾਮ ਬਖ਼ਸ਼ਦਾ ਹੈ,

ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥

ਹੇ ਨਾਨਕ! ਮੈਂ ਉਸ ਤੋਂ ਸਦਕੇ ਜਾਂਦਾ ਹਾਂ ਕੁਰਬਾਨ ਜਾਂਦਾ ਹਾਂ ॥੮॥੩॥

ਰਾਮਕਲੀ ਮਹਲਾ ੫ ॥

ਦਾਵਾ ਅਗਨਿ ਰਹੇ ਹਰਿ ਬੂਟ ॥

ਜੰਗਲ ਦੀ ਅੱਗ ਹਰੇ ਬੂਟੇ ਵਿਚ ਟਿਕੀ ਰਹਿੰਦੀ ਹੈ (ਉਸ ਨੂੰ ਨਹੀਂ ਸਾੜਦੀ। ਬਾਕੀ ਜੰਗਲ ਨੂੰ ਸਾੜਦੀ ਹੈ);

ਮਾਤ ਗਰਭ ਸੰਕਟ ਤੇ ਛੂਟ ॥

ਬੱਚਾ ਮਾਂ ਦੇ ਪੇਟ ਦੇ ਦੁੱਖਾਂ ਤੋਂ ਬਚਿਆ ਰਹਿੰਦਾ ਹੈ।

ਜਾ ਕਾ ਨਾਮੁ ਸਿਮਰਤ ਭਉ ਜਾਇ ॥

ਉਹ ਪ੍ਰਭੂ ਪਾਤਿਸ਼ਾਹ ਜਿਸ ਦਾ ਨਾਮ ਸਿਮਰਿਆਂ ਹਰੇਕ ਕਿਸਮ ਦਾ ਡਰ ਦੂਰ ਹੋ ਜਾਂਦਾ ਹੈ,

ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥

ਆਪਣੇ ਸੰਤ ਜਨਾਂ ਦੀ ਇਸੇ ਤਰ੍ਹਾਂ ਰੱਖਿਆ ਕਰਦਾ ਹੈ ॥੧॥

ਐਸੇ ਰਾਖਨਹਾਰ ਦਇਆਲ ॥

ਹੇ ਸਭ ਦੀ ਰੱਖਿਆ ਕਰਨ ਦੇ ਸਮਰੱਥ ਪ੍ਰਭੂ! ਤੂੰ ਬੜਾ ਹੀ ਦਇਆ ਦਾ ਘਰ ਹੈਂ।

ਜਤ ਕਤ ਦੇਖਉ ਤੁਮ ਪ੍ਰਤਿਪਾਲ ॥੧॥ ਰਹਾਉ ॥

ਮੈਂ ਜਿੱਧਰ ਵੇਖਦਾ ਹਾਂ, ਤੂੰ ਹੀ ਸਭ ਦੀ ਪਾਲਣਾ ਕਰਦਾ ਹੈਂ ॥੧॥ ਰਹਾਉ ॥

ਜਲੁ ਪੀਵਤ ਜਿਉ ਤਿਖਾ ਮਿਟੰਤ ॥

ਜਿਵੇਂ ਪਾਣੀ ਪੀਤਿਆਂ ਤ੍ਰੇਹ ਮਿਟ ਜਾਂਦੀ ਹੈ,

ਧਨ ਬਿਗਸੈ ਗ੍ਰਿਹਿ ਆਵਤ ਕੰਤ ॥

ਜਿਵੇਂ ਪਤੀ ਘਰ ਆਇਆਂ ਇਸਤ੍ਰੀ ਖ਼ੁਸ਼ ਹੋ ਜਾਂਦੀ ਹੈ,

ਲੋਭੀ ਕਾ ਧਨੁ ਪ੍ਰਾਣ ਅਧਾਰੁ ॥

ਜਿਵੇਂ ਧਨ-ਪਦਾਰਥ ਲੋਭੀ ਮਨੁੱਖ ਦੀ ਜ਼ਿੰਦਗੀ ਦਾ ਸਹਾਰਾ ਬਣਿਆ ਰਹਿੰਦਾ ਹੈ,

ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥

ਤਿਵੇਂ ਪ੍ਰਭੂ ਦੇ ਭਗਤਾਂ ਦਾ ਪ੍ਰਭੂ ਦੇ ਨਾਮ ਨਾਲ ਪਿਆਰ ਹੁੰਦਾ ਹੈ ॥੨॥

ਕਿਰਸਾਨੀ ਜਿਉ ਰਾਖੈ ਰਖਵਾਲਾ ॥

ਜਿਵੇਂ ਰਾਖਾ ਖੇਤੀ ਦੀ ਰਾਖੀ ਕਰਦਾ ਹੈ,

ਮਾਤ ਪਿਤਾ ਦਇਆ ਜਿਉ ਬਾਲਾ ॥

ਜਿਵੇਂ ਮਾਪੇ ਆਪਣੇ ਬੱਚੇ ਨਾਲ ਪਿਆਰ ਕਰਦੇ ਹਨ,

ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥

ਜਿਵੇਂ ਕੋਈ ਮਿੱਤਰ ਆਪਣੇ ਮਿੱਤਰ ਨੂੰ ਵੇਖ ਕੇ (ਉਸ ਨੂੰ) ਮਿਲ ਕੇ ਜਾਂਦਾ ਹੈ,

ਤਿਉ ਹਰਿ ਜਨ ਰਾਖੈ ਕੰਠਿ ਲਾਇ ॥੩॥

ਤਿਵੇਂ ਪਰਮਾਤਮਾ ਆਪਣੇ ਭਗਤਾਂ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ ॥੩॥

ਜਿਉ ਅੰਧੁਲੇ ਪੇਖਤ ਹੋਇ ਅਨੰਦ ॥

ਜਿਵੇਂ ਜੇ ਕਿਸੇ ਅੰ​‍ਨ੍ਹੇ ਨੂੰ ਵੇਖ ਸਕਣ ਦੀ ਸ਼ਕਤੀ ਮਿਲ ਜਾਏ ਤਾਂ ਉਹ ਖ਼ੁਸ਼ ਹੁੰਦਾ ਹੈ,

ਗੂੰਗਾ ਬਕਤ ਗਾਵੈ ਬਹੁ ਛੰਦ ॥

ਜੇ ਗੂੰਗਾ ਬੋਲਣ ਲੱਗ ਪਏ (ਤਾਂ ਉਹ ਖ਼ੁਸ਼ ਹੁੰਦਾ ਹੈ, ਤੇ) ਕਈ ਗੀਤ ਗਾਣ ਲੱਗ ਪੈਂਦਾ ਹੈ,

ਪਿੰਗੁਲ ਪਰਬਤ ਪਰਤੇ ਪਾਰਿ ॥

ਕੋਈ ਲੂਲ੍ਹਾ ਪਹਾੜਾਂ ਤੋਂ ਪਾਰ ਲੰਘ ਸਕਣ ਨਾਲ ਖ਼ੁਸ਼ ਹੁੰਦਾ ਹੈ,

ਹਰਿ ਕੈ ਨਾਮਿ ਸਗਲ ਉਧਾਰਿ ॥੪॥

ਇਸੇ ਤਰ੍ਹਾਂ ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ (ਜਿਹੜੀ) ਲੋਕਾਈ ਦਾ ਨਿਸਤਾਰਾ ਹੁੰਦਾ ਹੈ (ਉਹ ਬਹੁਤ ਪ੍ਰਸੰਨ ਹੁੰਦੀ ਹੈ) ॥੪॥

ਜਿਉ ਪਾਵਕ ਸੰਗਿ ਸੀਤ ਕੋ ਨਾਸ ॥

ਜਿਵੇਂ ਅੱਗ ਨਾਲ ਠੰਢ ਦਾ ਨਾਸ ਹੋ ਜਾਂਦਾ ਹੈ,

ਐਸੇ ਪ੍ਰਾਛਤ ਸੰਤਸੰਗਿ ਬਿਨਾਸ ॥

ਤਿਵੇਂ ਸੰਤਾਂ ਦੀ ਸੰਗਤ ਕੀਤਿਆਂ ਪਾਪਾਂ ਦਾ ਨਾਸ ਹੋ ਜਾਂਦਾ ਹੈ।

ਜਿਉ ਸਾਬੁਨਿ ਕਾਪਰ ਊਜਲ ਹੋਤ ॥

ਜਿਵੇਂ ਸਾਬਣ ਨਾਲ ਕੱਪੜੇ ਸਾਫ਼-ਸੁਥਰੇ ਹੋ ਜਾਂਦੇ ਹਨ,

ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥

ਤਿਵੇਂ ਪਰਮਾਤਮਾ ਦਾ ਨਾਮ ਜਪਦਿਆਂ ਹਰੇਕ ਵਹਿਮ ਹਰੇਕ ਡਰ ਦੂਰ ਹੋ ਜਾਂਦਾ ਹੈ ॥੫॥

ਜਿਉ ਚਕਵੀ ਸੂਰਜ ਕੀ ਆਸ ॥

ਜਿਵੇਂ ਚਕਵੀ (ਚਕਵੇ ਨੂੰ ਮਿਲਣ ਵਾਸਤੇ) ਸੂਰਜ (ਦੇ ਚੜ੍ਹਨ) ਦੀ ਉਡੀਕ ਕਰਦੀ ਰਹਿੰਦੀ ਹੈ,

ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥

ਜਿਵੇਂ (ਪਿਆਸ ਬੁਝਾਣ ਲਈ) ਪਪੀਹੇ ਨੂੰ ਵਰਖਾ ਦੀਆਂ ਬੂੰਦਾਂ ਦੀ ਲਾਲਸਾ ਹੁੰਦੀ ਹੈ,

ਜਿਉ ਕੁਰੰਕ ਨਾਦ ਕਰਨ ਸਮਾਨੇ ॥

ਜਿਵੇਂ ਹਰਨ ਦੇ ਕੰਨ ਘੰ​‍ਡੇਹੇੜੇ ਦੀ ਆਵਾਜ਼ ਵਿਚ ਮਸਤ ਰਹਿੰਦੇ ਹਨ,

ਤਿਉ ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥੬॥

ਤਿਵੇਂ ਸੰਤ ਜਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ ॥੬॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1363
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430