(ਇਹੋ ਜਿਹੇ ਮਨੁੱਖ ਦੀ ਸੰਗਤ ਵਿਚ) ਮਿਲਾ ਕੇ ਪਰਮਾਤਮਾ (ਅਨੇਕਾਂ ਨੂੰ) ਨਿਹਾਲ ਕਰਦਾ ਹੈ ॥੧॥ ਰਹਾਉ ॥
ਸੰਤ-ਗੁਰੂ ਨੇ ਪਰਮਾਤਮਾ ਨੂੰ ਮਿਲਣ ਦਾ ਰਸਤਾ ਦੱਸਿਆ ਹੈ, ਗੁਰੂ ਨੇ ਪਰਮਾਤਮਾ ਦੇ ਰਾਹ ਉਤੇ ਤੁਰਨ ਦੀ ਜਾਚ ਸਿਖਾਈ ਹੈ,
(ਤੇ ਆਖਿਆ ਹੈ-) ਹੇ ਗੁਰਸਿੱਖੋ! ਆਪਣੇ ਅੰਦਰੋਂ ਵਲ-ਛਲ ਦੂਰ ਕਰੋ, ਨਿਰ-ਛਲ ਹੋ ਕੇ ਪਰਮਾਤਮਾ ਦੇ ਸਿਮਰਨ ਦੀ ਮਿਹਨਤ ਕਰੋ, (ਇਸ ਤਰ੍ਹਾਂ) ਨਿਹਾਲ ਨਿਹਾਲ ਹੋ ਜਾਈਦਾ ਹੈ ॥੧॥
ਮੇਰੇ ਗੁਰੂ ਦੇ ਉਹ ਸਿੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਜਿਨ੍ਹਾਂ ਨੇ ਇਹ ਜਾਣ ਲਿਆ ਹੈ ਕਿ ਪਰਮਾਤਮਾ ਸਾਡੇ ਨੇੜੇ ਵੱਸ ਰਿਹਾ ਹੈ।
ਹੇ ਨਾਨਕ! ਜਿਨ੍ਹਾਂ ਸੇਵਕਾਂ ਨੂੰ ਪਰਮਾਤਮਾ ਨੇ ਇਹ ਸੂਝ ਬਖ਼ਸ਼ ਦਿੱਤੀ, ਉਹ ਸੇਵਕ ਪਰਮਾਤਮਾ ਨੂੰ ਆਪਣੇ ਨੇੜੇ-ਵੱਸਦਾ ਵੇਖ ਕੇ ਆਪਣੇ ਅੰਗ-ਸੰਗ ਵੱਸਦਾ ਵੇਖ ਕੇ ਹਰ ਵੇਲੇ ਪ੍ਰਸੰਨ-ਚਿੱਤ ਰਹਿੰਦੇ ਹਨ ॥੨॥੩॥੯॥
ਰਾਗ ਨਟ-ਨਾਰਾਇਨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪਰਮਾਤਮਾ! ਮੈਂ ਇਹ ਤਾਂ ਨਹੀਂ ਜਾਣਦਾ ਕਿ ਤੈਨੂੰ ਕੀਹ ਚੰਗਾ ਲੱਗਦਾ ਹੈ,
(ਭਾਵ, ਮੇਰੀ ਤਾਂਘ ਪਸੰਦ ਹੈ ਜਾਂ ਨਹੀਂ, ਪਰ) ਮੇਰੇ ਮਨ ਵਿਚ ਤੇਰੇ ਦਰਸ਼ਨ ਦੀ ਤਾਂਘ ਬਹੁਤ ਹੈ ॥੧॥ ਰਹਾਉ ॥
ਹੇ ਸਰਬ-ਵਿਆਪਕ! ਹੇ ਸਿਰਜਣਹਾਰ! ਉਹੀ ਮਨੁੱਖ ਉੱਚੇ ਆਤਮਕ ਜੀਵਨ ਦੀ ਸੂਝ ਵਾਲਾ ਹੈ, ਉਹੀ ਮਨੁੱਖ ਤੇਰਾ ਸੇਵਕ ਹੈ, ਜਿਸ ਉੱਤੇ ਤੇਰੀ ਖ਼ੁਸ਼ੀ ਹੁੰਦੀ ਹੈ।
ਹੇ ਪ੍ਰਭੂ! ਜਿਸ ਉੱਤੇ ਤੂੰ ਮਿਹਰ ਕਰਦਾ ਹੈਂ, ਉਹ ਤੈਨੂੰ ਸਦਾ ਹੀ ਸਿਮਰਦਾ ਰਹਿੰਦਾ ਹੈ ॥੧॥
ਉਹ ਕਿਹੜੇ ਜੋਗ-ਸਾਧਨ ਹਨ? ਕਿਹੜੀਆਂ ਗਿਆਨ ਦੀਆਂ ਗੱਲਾਂ ਹਨ? ਕਿਹੜੀਆਂ ਸਮਾਧੀਆਂ ਹਨ? ਕਿਹੜੇ ਗੁਣ ਹਨ ਜਿਨ੍ਹਾਂ ਨਾਲ ਕੋਈ ਮਨੁੱਖ ਪਰਮਾਤਮਾ ਨੂੰ ਪ੍ਰਸੰਨ ਕਰ ਸਕਦਾ ਹੈ? (ਮਨੁੱਖ ਦੇ ਆਪਣੇ ਇਹੋ ਜਿਹੇ ਕੋਈ ਜਤਨ ਕਾਮਯਾਬ ਨਹੀਂ ਹੁੰਦੇ)।
ਉਹੀ ਮਨੁੱਖ ਪ੍ਰਭੂ ਦਾ ਸੇਵਕ ਹੈ, ਉਹੀ ਮਨੁੱਖ ਪ੍ਰਭੂ ਦਾ ਪਿਆਰਾ ਭਗਤ ਹੈ, ਜਿਸ ਉਤੇ ਉਹ ਆਪ ਆਪਣੇ ਪਿਆਰ ਦਾ ਰੰਗ ਚਾੜ੍ਹਦਾ ਹੈ ॥੨॥
ਉਹੀ ਸਮਝ (ਚੰਗੀ ਹੈ), ਉਹੀ ਬੁੱਧੀ ਤੇ ਸਿਆਣਪ (ਚੰਗੀ ਹੈ), ਜਿਸ ਦੀ ਰਾਹੀਂ ਮਨੁੱਖ ਪਰਮਾਤਮਾ ਨੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਭੁਲਾਂਦਾ।
(ਜਿਸ ਮਨੁੱਖ ਨੇ) ਗੁਰੂ ਦੇ ਚਰਨਾਂ ਵਿਚ ਬੈਠ ਕੇ ਇਹ (ਹਰਿ-ਨਾਮ-ਸਿਮਰਨ) ਸੁਖ ਹਾਸਲ ਕਰ ਲਿਆ, ਉਹ ਸਦਾ ਹੀ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੩॥
ਜਿਸ ਮਨੁੱਖ ਨੇ ਅਚਰਜ-ਰੂਪ ਮਹਾਂ ਆਨੰਦ-ਰੂਪ ਪਰਮਾਤਮਾ ਦਾ ਦਰਸਨ ਕਰ ਲਿਆ, ਉਸ ਨੂੰ (ਉਸ ਵਰਗੀ) ਕੋਈ ਹੋਰ ਚੀਜ਼ ਨਹੀਂ ਦਿੱਸਦੀ।
ਨਾਨਕ ਆਖਦਾ ਹੈ- ਗੁਰੂ ਨੇ (ਜਿਸ ਮਨੁੱਖ ਦੇ ਮਨ ਤੋਂ ਵਿਕਾਰਾਂ ਦਾ) ਜੰਗਾਲ ਲਾਹ ਦਿੱਤਾ ਉਥੇ ਜਨਮ ਮਰਨ ਦਾ ਗੇੜ ਕਦੇ ਨੇੜੇ ਭੀ ਨਹੀਂ ਢੁਕ ਸਕਦਾ ॥੪॥੧॥
ਰਾਗ ਨਟ-ਨਾਰਾਇਨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਪ੍ਰਭੂ! ਜਦੋਂ ਤੋਂ ਕਿਸੇ ਵਲੋਂ ਕਿਸੇ ਵਧੀਕੀ ਦਾ) ਉਲਾਹਮਾ ਮੈਂ ਕਿਸੇ ਨੂੰ ਕਦੇ ਨਹੀਂ ਦਿੱਤਾ,
(ਗੁਰੂ ਦੀ ਕਿਰਪਾ ਨਾਲ ਤਦੋਂ ਤੋਂ) (ਤੇਰਾ ਕੀਤਾ (ਹਰੇਕ ਕੰਮ) ਮੇਰੇ ਮਨ ਨੂੰ ਮਿੱਠਾ ਲੱਗਣ ਲੱਗ ਪਿਆ ਹੈ ॥੧॥ ਰਹਾਉ ॥
ਹੇ ਪ੍ਰਭੂ! ਤੇਰੀ ਰਜ਼ਾ ਨੂੰ (ਮਿੱਠੀ) ਮੰਨ ਕੇ, ਤੇਰੀ ਰਜ਼ਾ ਨੂੰ ਸਮਝ ਕੇ ਮੈਂ ਸੁਖ ਹਾਸਲ ਕਰ ਲਿਆ ਹੈ, ਤੇਰਾ ਨਾਮ ਸੁਣ ਸੁਣ ਕੇ ਮੈਂ ਉੱਚਾ ਆਤਮਕ ਜੀਵਨ ਹਾਸਲ ਕਰ ਲਿਆ ਹੈ।
ਮੈਂ ਗੁਰੂ ਪਾਸੋਂ ਇਹ ਉਪਦੇਸ਼ (ਲੈ ਕੇ ਆਪਣੇ ਮਨ ਵਿਚ) ਪੱਕਾ ਕਰ ਲਿਆ ਹੈ ਕਿ ਇਸ ਲੋਕ ਵਿਚ ਅਤੇ ਪਰਲੋਕ ਵਿਚ ਤੂੰ ਹੀ ਸਿਰਫ਼ ਤੂੰ ਹੀ (ਮੇਰਾ ਸਹਾਈ ਹੈਂ) ॥੧॥
ਹੇ ਭਾਈ! ਜਦੋਂ ਤੋਂ (ਗੁਰੂ ਪਾਸੋਂ) ਮੈਂ ਇਹ ਗੱਲ ਸਮਝੀ ਹੈ, ਤਦੋਂ ਤੋਂ (ਮੇਰੇ ਅੰਦਰ) ਹਰੇਕ ਕਿਸਮ ਦਾ ਸੁਖ-ਆਨੰਦ ਬਣਿਆ ਰਹਿੰਦਾ ਹੈ।
ਹੇ ਨਾਨਕ! (ਆਖ ਕਿ ਸਾਧ ਸੰਗਤ ਵਿਚ (ਗੁਰੂ ਨੇ ਮੇਰੇ ਅੰਦਰ ਆਤਮਕ ਜੀਵਨ ਦਾ ਇਹ) ਚਾਨਣ ਕਰ ਦਿੱਤਾ ਹੈ ਕਿ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਦੂਜਾ (ਕੁਝ ਭੀ ਕਰਨ-ਜੋਗਾ) ਨਹੀਂ ਹੈ ॥੨॥੧॥੨॥
ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰੀ ਦਿੱਤੀ ਧੀਰਜ ਮਿਲ ਗਈ,
ਉਸ ਦੇ ਅੰਦਰੋਂ ਮੌਤ ਦਾ ਹਰ ਵੇਲੇ ਦਾ ਸਹਿਮ ਮਿਟ ਗਿਆ, ਉਸ ਨੇ ਆਤਮਕ ਆਨੰਦ ਹਾਸਲ ਕਰ ਲਿਆ, ਉਸ ਦੇ ਮਨ ਵਿਚੋਂ ਹਉਮੈ ਦੀ ਚੋਭ ਭੀ ਨਿਕਲ ਗਈ ॥੧॥ ਰਹਾਉ ॥
(ਜਿਨ੍ਹਾਂ ਮਨੁੱਖਾਂ ਦੇ ਅੰਦਰੋਂ) ਸਤਿਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਨੇ ਮਾਇਆ ਦੀ ਤ੍ਰਿਸ਼ਨਾ ਦੀ ਤਪਸ਼ ਬੁਝਾ ਦਿੱਤੀ, ਉਹ (ਮਾਇਆ ਵਲੋਂ) ਇਉਂ ਰੱਜ ਗਏ, ਜਿਵੇਂ ਬਾਲਕ ਦੁੱਧ ਨਾਲ ਰੱਜਦੇ ਹਨ।
ਮੇਰੇ ਵਾਸਤੇ ਭੀ ਸੰਤ ਜਨ ਹੀ ਮਾਪੇ ਹਨ, ਸੰਤ ਜਨ ਹੀ ਸੱਜਣ ਭਰਾ ਮਦਦਗਾਰ ਹਨ ॥੧॥